https://pagead2.googlesyndication.com/pagead/js/adsbygoogle.js?client=ca-pub-7816955143159533
ਰਾਜਦੇਸ਼ਰਾਜਨੀਤੀ

Kotkapura: ਕਿੱਤਾ ਮੁਖੀ ਸਿੱਖਿਆ ਲੈ ਰਹੇ ਵਿਦਿਆਰਥੀ ਲੈ ਸਕਦੇ ਹਨ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਲਾਹਾ

ਵਿਦਿਆਰਥੀਆਂ ਨੂੰ ਆਪਣਾ ਉਦਯੋਗ ਸਥਾਪਿਤ ਕਰਨ ਸਬੰਧੀ ਚੱਲ ਰਹੀਆਂ ਭਲਾਈ ਸਕੀਮਾਂ ਅਤੇ ਲੋਨ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਜਸਵਿੰਦਰ ਜੱਸੀ

ਕੋਟਕਪੂਰਾ 17 ਸਤੰਬਰ,

ਸਥਾਨਕ ਬਾਬਾ ਫਰੀਦ ਆਈ.ਟੀ.ਆਈ. ਕੋਟਕਪੂਰਾ ਦੇਵੀਵਾਲਾ ਰੋਡ, ਕੋਟਕਪੂਰਾ ਵਿਖੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਪੀ.ਐਮ.ਐਫ.ਐਮ.ਈ.( Pradhan Mantri Formalisation of Micro Food Processing Enterprises Scheme) ਅਨੁਸਾਰ ਵਿਦਿਆਰਥੀਆਂ ਲਈ ਅਵੇਅਰਨੈਂਸ ਦਾ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ ਕੀਤਾ ਗਿਆ। ਇਸ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਇੰਪਲਾਇਮੈਂਟ ਜਨਰੇਸ਼ਨ, ਖੇਤੀਬਾੜੀ ਵਿਭਾਗ ਆਦਿ ਵੱਖ ਵੱਖ ਵਿਭਾਗਾਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ। ਇਸ ਵਿੱਚ ਕਾਲਜ ਦੇ ਸਟਾਫ, 150 ਤੋਂ ਵੱਧ ਵਿਦਿਆਰਥੀਆਂ ਤੋਂ ਇਲਾਵਾ ਉਹਨਾਂ ਦੇ ਮਾਤਾ ਪਿਤਾ ਵੱਲੋਂ ਵੀ ਭਾਗ ਲਿਆ ਗਿਆ।

ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ਆਪਣਾ ਉਦਯੋਗ ਸਥਾਪਿਤ ਕਰਨ ਸਬੰਧੀ ਚੱਲ ਰਹੀਆਂ ਭਲਾਈ ਸਕੀਮਾਂ ਅਤੇ ਲੋਨ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਲਘੂ ਉਦਯੋਗ ਲਗਾਉਣ, ਮੱਖੀ ਪਾਲਣ, ਫੂਡ ਪ੍ਰੋਸੈਸਿੰਗ ਆਦਿ ਸਬੰਧੀ ਜਾਣਕਾਰੀ ਵਿਸਥਾਰਪੂਰਵਕ ਦਿੱਤੀ ਗਈ। ਇਸ ਮੌਕੇ ਤੇ ਦਮਨਪ੍ਰੀਤ ਸਿੰਘ ਸੋਢੀ ਬਲਾਕ ਪੱਧਰ ਪ੍ਰਸਾਰ ਅਫਸਰ ਨੇ ਵੱਖ ਵੱਖ ਕਿੱਤਿਆ ਸਬੰਧੀ ਵਿਸਥਾਰ ਪੂਰਵਕ ਦੱਸਿਆ।

ਕੁਲਵੰਤ ਸਿੰਘ ਬਰਾੜ ਅਤੇ ਬਲਬੀਰ ਸਿੰਘ ਪੀ.ਐਮ.ਐਫ.ਐਮ.ਈ. ਡੀ.ਆਰ.ਪੀ ਨੇ ਫੂਡ ਪ੍ਰੋਸੈਸਿੰਗ ਸਬੰਧੀ ਛੋਟੇ ਅਤੇ ਵੱਡੇ ਕਿੱਤਿਆ ਬਾਰੇ ਅਤੇ ਮਨਪ੍ਰੀਤ ਕੌਰ ਐਸ.ਆਈ.ਪੀ.ਓ ਵੱਲੋਂ ਜ਼ਿਲ੍ਹਾ ਉਦਯੋਗ ਕੇਂਦਰ ਦੀਆਂ ਸਕੀਮਾਂ ਬਾਰੇ ਦਿੱਤੀ ਗਈ । ਸੰਸਥਾ ਦੇ ਡਾਇਰੈਕਟਰ ਸ਼੍ਰੀ ਨਵਦੀਪ ਸਿੰਘ ਅਤੇ  ਪ੍ਰਿੰਸੀਪਲ ਸ਼੍ਰੀ ਅੰਮ੍ਰਿਤਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਇਹ ਸੈਮੀਨਾਰ ਸ਼ਾਂਤ-ਪੂਰਵਕ ਸੁਨਣ ਅਤੇ ਪੁੱਛੇ ਗਏ ਪ੍ਰਸ਼ਨ ਉੱਤਰ ਦਾ ਆਦਾਨ ਪ੍ਰਦਾਨ ਕਰਨ ਤੇ ਸ਼ਲਾਘਾ ਕੀਤੀ।। ਇਸ ਤੋਂ ਇਲਾਵਾ ਧਰਮਿੰਦਰ ਸਿੰਘ ਇੰਸਪੈਕਟਰ, ਮਨਪ੍ਰੀਤ ਕੌਰ ਇੰਸਪੈਕਟਰ, ਸ਼੍ਰੀ ਚੰਦਨ ਦੂਆ ਸੀਨੀਅਰ ਸਹਾਇਕ ਅਤੇ ਸ਼੍ਰੀ ਗੌਰਵ ਜਿੰਦਲ, ਵਿੱਕੀ ਇਮਪੁਲਾੲਮੈਂਟ ਅਫਸਰ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਆਪਣੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਉਚੇਚੇ ਤੌਰ ਦੇ ਸ਼ਾਮਿਲ ਹੋਏ

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}