https://pagead2.googlesyndication.com/pagead/js/adsbygoogle.js?client=ca-pub-7816955143159533
ਰਾਜਤਾਜਾ ਅਪਡੇਟਦੇਸ਼ਰਾਜਨੀਤੀ

ਮਨਿਸਟੀਰੀਅਲ ਮੁਲਾਜ਼ਮਾ ਨੇ ਖਾਲੀ ਪੀਪੇ ਖੜਕਾ ਕੇ,ਘੜੇ ਭੰਨ ਕੇ ਕੀਤਾ ਰੋਸ ਪ੍ਰਦਰਸ਼ਨ,

ਲਗਾਤਾਰ 24 ਵੇਂ ਦਿਨ ਵੀ ਰਹੀ ਕਲਮ ਛੋੜ ਹੜਤਾਲ ਜਾਰੀ

ਸੁਖਜਿੰਦਰ ਸਹੋਤਾ

ਫਰੀਦਕੋਟ 01-12-2023

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ 24ਵੇਂ ਦਿਨ ਵੀ ਬਾਦਸਤੂਰ ਜਾਰੀ ਰਹੀ। ਜ਼ਿਲ੍ਹਾ ਫਰੀਦਕੋਟ ਵਿਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਡੀ.ਸੀ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਵਿਸ਼ਾਲ ਰੈਲੀ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ, ਰੈਲੀ ਉਪਰੰਤ ਸੜਕਾਂ ਉੱਪਰ ਪੈਦਲ ਮਾਰਚ ਕਰਕੇ ਖਾਲੀ ਪੀਪੇ ਖੜਕਾ ਕੇ ਅਤੇ ਚੌਂਕ ਵਿੱਚ ਘੜੇ ਭੰਨ ਕੇ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ|

ਅੱਜ ਇਥੇ ਜ਼ਿਲ੍ਹਾ ਫਰੀਦਕੋਟ ਦੇ ਸੈਕੜੇ ਦਫਤਰੀ ਮੁਲਾਜ਼ਮਾਂ ਨੇ ਵੱਖ-ਵੱਖ ਦਫਤਰਾਂ ਅੱਗੇ ਵੀ ਰੋਸ ਮੁਜ਼ਾਹਰੇ ਕੀਤੇ ਗਏ। ਇਸ ਰੋਸ ਮੁਜ਼ਾਹਰੇ ਨੂੰ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ, ਦੇਸਰਾਜ ਗੁਰਜਰ ਜਿਲਾ ਵਿੱਤ ਸਕੱਤਰ, ਗੁਰਨਾਮ ਸਿੰਘ ਵਿਰਕ ਮੁੱਖ ਜਥੇਬੰਧਕ ਸਕੱਤਰ, ਰਮੇਸ਼ ਕੁਮਾਰ ਜਨਰਲ ਸਕੱਤਰ, ਸੁਖਪਾਲ ਸਿੰਘ ਖਜਾਨਾ ਵਿਭਾਗ, ਧਰਮਿੰਦਰ ਸਿੰਘ ਵਧੀਕ ਵਿੱਤ ਸਕੱਤਰ, ਡੀ.ਸੀ ਦਫਤਰ, ਜਸਵਿੰਦਰ ਸਿੰਘ ਘੋਲੀਆ ਪ੍ਰਧਾਨ ਖੇਤੀਬਾੜੀ ਵਿਭਾਗ, ਗਰਚਰਨ ਸਿੰਘ ਪ੍ਰਧਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਗੁਰਪ੍ਰੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਡੀ.ਟੀ.ਐਫ, ਪ੍ਰੇਮ ਚਾਵਲਾ ਐਡੀਸ਼ਨਲ ਜਨਰਲ ਸਕੱਤਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼, ਅਸ਼ੋਕ ਕੋਸਲ ਪੈਨਸ਼ਨਰ ਸਟੇਟ ਆਗੂ, ਵੀਰਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਮੰਡੀਕਰਨ ਬੋਰਡ, ਮਨਦੀਪ ਸਿੰਘ ਗਿੱਲ ਡਰੇਨਜ ਦੇ ਵਿਭਾਗ, ਸੁਖਵਿੰਦਰ ਸਿੰਘ ਪ੍ਰਧਾਨ ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਐਕਸਾਈਜ਼ ਵਿਭਾਗ, ਹਰਜਿੰਦਰ ਸਿੰਘ ਬੀ ਐਡ ਆਰ (ਇਲੈਕਟਰੀਕਲ), ਗੁਰਪ੍ਰੀਤ ਸਿੰਘ ਮੱਛੀ ਪਾਲਣ ਵਿਭਾਗ, ਵਿੱਕੀ, ਪ੍ਰਿੰਸ ਜ਼ਿਲ੍ਹਾ ਰੁਜ਼ਗਾਰ ਦਫਤਰ, ਗੁਰਮੀਤ ਸਿੰਘ ਸਹਿਕਾਰਤਾ ਵਿਭਾਗ ਅਤੇ ਚੰਦਨ ਦੂਆ ਇੰਡਸਟਰੀ ਵਿਭਾਗ ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ।

ਇਸ ਸਬੰਧੀ ਵੱਖ-ਵੱਖ ਮੰਗਾਂ ਜਿਵੇ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਅਤੇ 1-7-2023 ਤੋਂ 42 ਪ੍ਰਤੀਸ਼ਤ ਤੋ 46 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।

ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐੈਸ.ਐਮ.ਐਸ.ਯੂ. ਪੰਜਾਬ ਵੱਲੋ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਲਈ 8 ਨਵੰਬਰ ਤੋ ਆਰੰਭੀ ਗਈ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜੋ 6 ਦਸੰਬਰ ਤੱਕ ਜਾਰੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਹ ਕਲਮ ਛੋੜ ਹੜਤਾਲ ਅਣਮਿੱਥੇ ਸਮੇ ਲਈ ਕਰ ਦਿੱਤੀ ਜਾਵੇਗੀ । ਸ: ਸੰਧੂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਵਿਚ ਟਾਲ ਮਟੋਲ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਦੌਰਿਆਂ ਦੌਰਾਨ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ| ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮਕੇ ਬਾਜ਼ਾਰਾਂ ਅਤੇ ਸੜਕਾਂ ਤੇ ਨਾਹਰੇਬਾਜ਼ੀ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}