https://pagead2.googlesyndication.com/pagead/js/adsbygoogle.js?client=ca-pub-7816955143159533
ਤਾਜਾ ਅਪਡੇਟਦੇਸ਼ਰਾਜਰਾਜਨੀਤੀ

ਗੁਰੂ ਤੇਗ ਬਹਾਦਰ ਨਗਰ ਵਿੱਚ ਹੋਏ ਵਿਕਾਸ ਕਾਰਜਾਂ ਦੀ ਰਿਪੋਰਟ ਡੀ.ਸੀ. ਵਲੋਂ ਤਲਬ

ਸੀਵਰੇਜ ਪ੍ਰਬੰਧਾਂ ਅਤੇ ਪਾਣੀ ਨਿਕਾਸੀ ਦੀ ਸਮੱਸਿਆ ਤੁਰੰਤ ਹੱਲ ਕਰਨ ਦੀ ਹਦਾਇਤ

ਬਲਜੀਤ ਬੱਲੀ
ਕੋਟਕਪੂਰਾ, 16 ਦਸੰਬਰ:
ਸਥਾਨਕ ਗੁਰੂ ਤੇਗ ਬਹਾਦਰ ਨਗਰ ਦੇ ਵਸਨੀਕਾਂ ਨੂੰ ਆ ਰਹੀ ਸੀਵਰੇਜ ਦੇ ਪ੍ਰਬੰਧਾਂ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਅਤੇ ਸੀਵਰੇਜ ਬੋਰਡ ਸਮੇਤ ਨਗਰ ਕੋਂਸਲ ਦੇ ਅਧਿਕਾਰੀਆਂ ਨਾਲ ਮੁਹੱਲਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ ਸ. ਮਨਪ੍ਰੀਤ ਧਾਲੀਵਾਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ  ਜਿੱਥੇ ਮਹੱਲਾ ਵਾਸੀਆਂ ਦੇ ਨਾਲ ਗੱਲਬਾਤ ਕਰਕੇ ਸਮੱਸਿਆ ਬਾਰੇ ਜਾਣਕਾਰੀ ਇਕੱਤਰ ਕੀਤੀ, ਉੱਥੇ ਨਾਲ ਹੀ ਉਹਨਾਂ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਇਹਨਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨਾ ਯਕੀਨੀ ਬਣਾਇਆ ਜਾਵੇ । ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਉਹਨਾਂ ਨੂੰ ਸੀਵਰੇਜ ਅਤੇ ਪਾਣੀ ਦੀ ਨਿਕਾਸੀ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਇਸ਼ਤਿਹਾਰ
 ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਦੇ ਐਕਸੀਅਨ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਜਿਸ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ ਉਸ ਠੇਕੇਦਾਰ ਵਲੋਂ ਕੀਤੇ ਗਏ ਕੰਮ ਦੀ ਰਿਪੋਰਟ 48 ਘੰਟਿਆਂ ਦੇ ਅੰਦਰ ਅੰਦਰ ਉਨ੍ਹਾਂ ਦੇ ਦਫਤਰ ਵਿਖੇ ਭੇਜੀ ਜਾਵੇ ਤਾਂ ਜੋ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
 ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਪਰ ਸ਼ਕਰ ਮਸ਼ੀਨ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾ ਕੇ ਉਕਤ ਸਮੱਸਿਆ ਦੇ ਹੱਲ ਲਈ ਕੰਮ ਅੱਜ ਤੋਂ ਹੀ ਸ਼ੁਰੂ ਕੀਤਾ ਜਾਵੇ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਸੀਵਰੇਜ ਬੋਰਡ ਦੇ ਐਕਸੀਅਨ ਸਮੇਤ ਲਗਭਗ ਸਾਰੇ ਅਧਿਕਾਰੀ, ਨਗਰ ਕੋਂਸਲ ਦੇ ਕਾਰਜ ਸਾਧਕ ਅਫਸਰ,‘ਆਪ’ ਆਗੂ ਦੀਪਕ ਮੌਂਗਾ, ਮਨਦੀਪ ਸਿੰਘ ਮਿੰਟੂ ਗਿੱਲ, ਬਲਾਕ ਪ੍ਰਧਾਨ ਮਨਜੀਤ ਸ਼ਰਮਾ, ਸੁਪਰਡੈਂਟ ਜਗਜੀਤ ਸਿੰਘ, ਬੂਟਾ ਸਿੰਘ ਬਰਾੜ ਅਤੇ ਆਦਿ ਵੀ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}