https://pagead2.googlesyndication.com/pagead/js/adsbygoogle.js?client=ca-pub-7816955143159533
ਤਾਜਾ ਅਪਡੇਟਦੇਸ਼ਫ਼ਿਲਮੀਰਾਜਰਾਜਨੀਤੀ

31 ਦਸੰਬਰ ਤੱਕ ਪੁਰਾਣੇ ਡੀਜ਼ਲ ਆਟੋ ਦੇ ਬਦਲੇ ਨਵਾਂ ਇਲੈਕਟ੍ਰਿਕ ਆਟੋ ਲੈਣ ਦਾ ਸੁਨਿਹਰਾ ਮੌਕਾ-ਕਮਿਸ਼ਨਰ

ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਾਰਪੋਰੇਸ਼ਨ ਦੇ ਕੰਮਾਂ ਦਾ ਜਾਇਜ਼ਾ

ਲਲਿਤ ਕੁਮਾਰ
ਅੰਮ੍ਰਿਤਸਰ, 19 ਦਸੰਬਰ:

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜਿੰਨਾ ਕੋਲ ਕਮਿਸ਼ਨਰ ਨਗਰ ਨਿਗਮ ਦਾ ਚਾਰਜ ਵੀ ਹੈ, ਨੇ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ, ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਫਤਰ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਈ.ਸੀ.ਸੀ.ਸੀ. ਦਫਤਰ ਦਾ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਫਿਰ ਉਹਨਾਂ ਨੂੰ ਰਾਹੀ ਪ੍ਰੋਜੈਕਟ ਬਾਰੇ ਇੱਕ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਉਹਨਾਂ ਨੇ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਸਮੂਹ ਪੁਰਾਣੇ ਡੀਜ਼ਲ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਰਾਹੀ ਪ੍ਰੋਜੈਕਟ ਦੇ ਨਾਲ-ਨਾਲ ਹੋਰ ਸਮਾਜ ਭਲਾਈ ਸਕੀਮਾਂ ਤਹਿਤ 1.40 ਲੱਖ ਰੁਪਏ ਦੀ ਨਕਦ ਸਬਸਿਡੀ ਦਾ ਲਾਭ ਉਠਾਉਣ ਅਤੇ 31 ਦਸੰਬਰ, 2023 ਤੋਂ ਪਹਿਲਾਂ ਆਪਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲ ਲੈਣਕਿਉਂਕਿ ਰਾਹੀ ਪ੍ਰੋਜੈਕਟ ਅਧੀਨ ਇਲੈਕਟ੍ਰਿਕ ਆਟੋ ਸ਼ਹਿਰ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਸਭ ਤੋਂ ਵਧੀਆ ਵਿਕਲਪ ਹੈ ਅਤੇ ਇਹ ਡੀਜ਼ਲ ਆਟੋ ਚਾਲਕਾਂ ਲਈ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਲਈ ਵੀ ਲਾਹੇਵੰਦ ਹੈ ਅਤੇ ਇਸ ਨਾਲ ਉਨ੍ਹਾਂ ਦੀ ਕਮਾਈ ’ਤੇ ਚੰਗੀ ਬੱਚਤ ਹੋ ਰਹੀ ਹੈ ਅਤੇ ਮੁਰੰਮਤ ਦਾ ਕੋਈ ਖਰਚਾ ਨਹੀਂ ਹੈ।

Add

ਉਨ੍ਹਾਂ ਖੁਦ ਮੌਕੇ ’ਤੇ 2-3 ਇਲੈਕਟ੍ਰਿਕ ਆਟੋ ਚਾਲਕਾਂ ਨਾਲ ਗੱਲ ਕੀਤੀ ਅਤੇ ਇਲੈਕਟ੍ਰਿਕ ਆਟੋ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋਏ। ਇਸ ਮਗਰੋਂ ਉਨਾਂ ਅੰਮ੍ਰਿਤਸਰ ਸ਼ਹਿਰ ਵਿੱਚ ਰਾਹੀ ਪ੍ਰੋਜੈਕਟ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ। ਉੁਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਸਾਰੇ ਬਕਾਇਆ ਪ੍ਰੋਜੈਕਟਾਂ ਖਾਸ ਕਰਕੇ ਸਮਾਰਟ ਸਿਟੀ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ।

ਇਸ ਤੋਂ ਪਹਿਲਾਂ ਸੰਯੁਕਤ ਕਮਿਸ਼ਨਰ ਸ੍ਰੀ ਹਰਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਉਨਾਂ ਦਾ ਪਹਿਲੀ ਵਾਰ ਦਫਤਰ ਆਉਣ ’ਤੇ ਸਵਾਗਤ ਕੀਤਾ। ਇਸ ਮੌਕੇ ਐਸ ਈ ਸੰਦੀਪ ਸਿੰਘ , ਐਸ.ਪੀ. ਸਿੰਘ ਐਕਸੀਅਨ, ਡਾ. ਕਿਰਨ, ਰਜਿੰਦਰ ਸ਼ਰਮਾ, ਸਕੱਤਰ, ਦਲਜੀਤ ਸਿੰਘ ਸਕੱਤਰ, ਜੋਤੀ ਮਹਾਜਨ, ਅਸ਼ੀਸ਼ ਕੁਮਾਰ, ਫੈਰੀ ਭਾਟੀਆ, ਵਿਨੈ ਸ਼ਰਮਾ ਅਤੇ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਹੋਰ ਸਾਰੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}