https://pagead2.googlesyndication.com/pagead/js/adsbygoogle.js?client=ca-pub-7816955143159533
ਤਾਜਾ ਅਪਡੇਟਦੇਸ਼ਫ਼ਿਲਮੀਰਾਜਰਾਜਨੀਤੀਵਾਇਰਲ ਵੀਡੀਓਜ਼

ਯੂਕੇ ਵਿਚ ਕੰਧ ਡਿੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ

ਅਵਤਾਰ ਸਿੰਘ
ਗੁਰਦਾਸਪੁਰ 21 ਦਸੰਬਰ:
ਗੁਰਦਾਸਪੁਰ ਦੇ ਇੱਕ 26 ਸਾਲਾ ਨੌਜਵਾਨ, ਜੋ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਵਿੱਚ ਪੜ੍ਹਾਈ ਕਰਨ ਗਿਆ ਸੀ, ਦੀ ਯੂਕੇ ਵਿੱਚ ਕੰਮ ਕਰਦੇ ਸਮੇਂ ਇੱਕ ਕੰਧ ਡਿੱਗਣ ਕਾਰਨ ਮੌਤ ਹੋ ਗਈ। ਮਿ੍ਤਕ ਦੀ ਪਹਿਚਾਣ ਇਕਰਮਨ ਸਿੰਘ (26) ਪੁੱਤਰ ਮੋਹਨ ਸਿੰਘ ਵਾਸੀ ਪ੍ਰੇਮ ਨਗਰ ਗੁਰਦਾਸਪੁਰ ਵਜੋਂ ਹੋਈ ਹੈ।ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਹੈ ਅਤੇ ਰੋ-ਰੋ ਕੇ ਬੁਰਾ ਹਾਲ ਹੈ।ਮ੍ਰਿਤਕ ਦੇ ਪਿਤਾ ਮੋਹਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਟੱਡੀ ਵੀਜੇ ਤੇ ਪੜ੍ਹਾਈ ਲਈ 2020 ਵਿੱਚ ਯੂਕੇ ਗਿਆ ਸੀ। 15 ਦਸੰਬਰ ਨੂੰ ਉਸ ਨੂੰ ਭਾਰਤੀ ਅੰਬੈਸੀ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਕੰਮ ਦੌਰਾਨ ਕੰਧ ਡਿੱਗਣ ਕਾਰਨ ਉਸ ਦੇ ਲੜਕੇ ਦੀ ਮੌਤ ਹੋ ਗਈ ਹੈ।

ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਲੜਕੇ ਦਾ ਘਰ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ ਪਰ ਅੱਜ ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਘਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਦੀ ਮੌਤ ਮੌਕੇ ਤੇ ਹੋਈ ਜਾਂ ਇਲਾਜ ਦੌਰਾਨ, ਇਸ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਉਸ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਅਗਲੇ ਸਾਲ ਘਰ ਪਰਤਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}