https://pagead2.googlesyndication.com/pagead/js/adsbygoogle.js?client=ca-pub-7816955143159533
ਹੈਲਥਤਾਜਾ ਅਪਡੇਟਦੇਸ਼ਰਾਜਰਾਜਨੀਤੀ

ਕਰੋਨਾ ਮੁੜ ਪਸਾਰਨ ਲੱਗਾ ਪੈਰ, ਪੰਜਾਬ ਵਿਚ ਕਰੋਨਾ ਨਾਲ ਔਰਤ ਦੀ ਮੌਤ

ਕਰੀਬ 8 ਮਹੀਨਿਆਂ ਬਾਅਦ ਸਾਹਮਣੇ ਆਇਆ ਮਾਮਲਾ

ਗੌਰਵ ਬਾਸੀ

ਜਲੰਧਰ 23 ਦਸੰਬਰ:

ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਮਾਸਕ ਪਹਿਨਣਾ ਲਾਜ਼ਮੀ ਹੋ ਗਿਆ ਹੈ। ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਇਕ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 8 ਮਹੀਨਿਆਂ ਬਾਅਦ ਕੋਰੋਨਾ ਕਾਰਨ ਕਿਸੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਦੀ ਰਹਿਣ ਵਾਲੀ 60 ਸਾਲਾ ਔਰਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਪਹੁੰਚੀ ਸੀ।ਦੱਸਿਆ ਜਾ ਰਿਹਾ ਹੈ ਕਿ ਔਰਤ ਸ਼ੂਗਰ ਅਤੇ ਤੇਜ਼ ਬੁਖਾਰ ਤੋਂ ਪੀੜਤ ਸੀ ਅਤੇ ਸਾਹ ਲੈਣ ‘ਚ ਮੁਸ਼ਕਿਲ ਹੋ ਰਹੀ ਸੀ।

Add

ਹਸਪਤਾਲ ‘ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿੱਚ ਉਹ ਪਾਜ਼ੀਟਿਵ ਪਾਈ ਗਈ ਸੀ। ਮਹਿਲਾ ਦਾ ਅੰਤਿਮ ਸੰਸਕਾਰ ਕੋਵਿਡ ਪ੍ਰੋਟੋਕੋਲ ਨਾਲ ਕੀਤਾ ਜਾਵੇਗਾ। ਦੂਜੇ ਪਾਸੇ ਜਲੰਧਰ ‘ਚ 46 ਸਾਲਾ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਨੂੰ ਘਰ ‘ਚ ਆਈਸੋਲੇਟ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਡਾ: ਜਗਦੀਪ ਚਾਵਲਾ ਨੇ ਦੱਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ ‘ਚ ਮਰੀਜ਼ਾਂ ਲਈ ਤਿਆਰੀਆਂ ਕੀਤੀਆਂ ਗਈਆਂ ਹਨ | 4 ਬਿਸਤਰਿਆਂ ਦਾ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}