https://pagead2.googlesyndication.com/pagead/js/adsbygoogle.js?client=ca-pub-7816955143159533
ਤਾਜਾ ਅਪਡੇਟਰਾਜਰਾਜਨੀਤੀ

7 ਕਰੋੜ ਰੁਪਏ ਦੇ ਵਿਕਾਸ ਪੋ੍ਰਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਸਪੀਕਰ ਸੰਧਵਾਂ

ਸੁਖਜਿੰਦਰ ਸਹੋਤਾ
ਕੋਟਕਪੂਰਾ, 31 ਦਸੰਬਰ

ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਆਮ ਲੋਕਾਂ ਨਾਲ ਮਨਾਈ ਗਈ ਵਿਲੱਖਣ ਢੰਗ ਦੀ ਦੀਵਾਲੀ ਦੀਆਂ ਚਰਚਾਵਾਂ ਦੁਨੀਆਂ ਦੇ ਕੋਨੇ ਕੋਨੇ ਵਿੱਚ ਵੱਸਦੇ ਪੰਜਾਬੀਆਂ ਵਲੋਂ ਉਸਾਰੂ ਪੱਖ ਨਾਲ ਵਿਚਾਰ ਕੀਤੀਆਂ ਸੁਣੀਆਂ ਗਈਆਂ ਤੇ ਹੁਣ ਸਪੀਕਰ ਸੰਧਵਾਂ ਨੇ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਸ਼ਹਿਰ ਵਾਸੀਆਂ ਨੂੰ 7 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਇਕ ਤੋਹਫਾ ਦੇਣ ਦੀ ਕੌਸ਼ਿਸ਼ ਕੀਤੀ ਹੈ, ਕਿਉਂਕਿ ਪਿਛਲੇ 70 ਸਾਲਾਂ ਤੋਂ ਰਵਾਇਤੀ ਪਾਰਟੀਆਂ ਦੀਆਂ ਸਮੇਂ ਸਮੇਂ ’ਤੇ ਬਣਦੀਆਂ ਰਹੀਆਂ ਸਰਕਾਰਾਂ ਵਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਦੀ ਬਜਾਇ ਸਿਰਫ ਸਿਆਸੀ ਰੋਟੀਆਂ ਹੀ ਸੇਕਣ ਅਤੇ ਰਣਨੀਤੀ ਬਣਾਉਣ ’ਤੇ ਜੋਰ ਦਿੱਤਾ।

Add

ਸਪੀਕਰ ਸੰਧਵਾਂ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਦੀ ਵਿੱਢੀ ਮੁਹਿੰਮ ਤਹਿਤ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ 1 ਜਨਵਰੀ 2024 ਵਾਲੇ ਦਿਨ ਸੋਮਵਾਰ ਨੂੰ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇਣਗੇ, ਜਿਸ ਨਾਲ ਜਿੱਥੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਹੋਣਗੀਆਂ, ਉੱਥੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਣਾ ਵੀ ਸੁਭਾਵਿਕ ਹੈ। ਉਹਨਾਂ ਦੱਸਿਆ ਕਿ ਸਪੀਕਰ ਸੰਧਵਾਂ ਨਵੇਂ ਸਾਲ ਵਾਲੇ ਦਿਨ ਆਪਣੇ ਕਰ ਕਮਲਾਂ ਨਾਲ ਜਲਾਲੇਆਣਾ ਰੋਡ, ਬਾਲਮੀਕ ਚੌਂਕ ਤੋਂ ਆਟਾ ਚੱਕੀ ਤੱਕ ਪੀ.ਸੀ. ਰੋਡ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਮਾਲ ਗੋਦਾਮ ਰੋਡ ’ਤੇ ਇੰਟਰਲਾਕਿੰਗ ਟਾਇਲਾਂ ਲਾਉਣ ਅਤੇ ਸ਼ਹਿਰ ਕੋਟਕਪੂਰਾ ਦੇ ਸਾਰੇ ਵਾਰਡਾਂ ਵਿੱਚ 25 ਵਾਟ ਐੱਲ.ਈ.ਡੀ. ਬਲਬ ਲਾਉਣ, ਸ਼ਹਿਰ ਕੋਟਕਪੂਰਾ ਦੀਆਂ ਮੇਨ ਸੜਕਾਂ ’ਤੇ ਖੰਭਿਆਂ (ਪੋਲ) ਸਮੇਤ 70 ਵਾਟ ਐੱਲ.ਈ.ਡੀ. ਬਲਬ ਲਾਉਣ ਦਾ ਨੀਂਹ ਪੱਥਰ ਰੱਖਣਗੇ। ਉਹਨਾਂ ਕਿਹਾ ਕਿ ਸ਼ਹਿਰ ਵਾਸੀ ਬੜੇ ਲੰਮੇ ਸਮੇਂ ਤੋਂ ਉਕਤ ਕੰਮਾਂ ਦੀ ਮੰਗ ਕਰ ਰਹੇ ਸਨ।

Add

ਮਨੀ ਧਾਲੀਵਾਲ ਨੇ ਦੱਸਿਆ ਕਿ ਸ਼ਹਿਰ ਦੇ ਅਨੇਕਾਂ ਵਾਰਡਾਂ ਵਿੱਚ ਇੰਟਰਲਾਕਿੰਗ ਟਾਈਲਾਂ ਲਾਉਣ ਤੋਂ ਪਹਿਲਾਂ ਉੱਥੋਂ ਦੇ ਵਸਨੀਕਾਂ ਨੂੰ ਵਾਰ ਵਾਰ ਜਮੀਨਦੋਜ ਪਾਈਪਾਂ ਪਾਉਣ ਦੀ ਅਪੀਲ ਕੀਤੀ ਗਈ ਅਤੇ ਅਨੇਕਾਂ ਮੌਕੇ ਦਿੱਤੇ ਗਏ ਪਰ ਹੁਣ ਇੰਟਰਲਾਕਿੰਗ ਟਾਈਲਾਂ ਲੱਗਣ ਤੋਂ ਬਾਅਦ ਕਿਸੇ ਨੂੰ ਸੜਕ ਪੁੱਟਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਇਸ ਬਾਰੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸਮੇਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਜਾ ਚੁੱਕੀ ਹੈ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਉਣ ਅਤੇ ਉਸਦੀ ਸਾਂਭ ਸੰਭਾਲ ਲਈ ਬਣਦਾ ਯੋਗਦਾਨ ਪਾਉਣ। ਕੋਈ ਵੀ ਸ਼ਹਿਰ ਵਾਸੀ ਨਾਲੀ-ਨਾਲਿਆਂ ਜਾਂ ਸੀਵਰੇਜ ਵਿੱਚ ਫਾਲਤੂ ਚੀਜਾਂ ਸੁੱਟਣ ਤੋਂ ਗੁਰੇਜ ਕਰੇ ਤਾਂ ਕਿ ਪਾਣੀ ਨਿਕਾਸੀ ਜਾਂ ਸੀਵਰੇਜ ਪ੍ਰਬੰਧਾਂ ਦੀ ਸਮੱਸਿਆ ਨਾ ਆਵੇ। ਮਨੀ ਧਾਲੀਵਾਲ ਨੇ ਦੱਸਿਆ ਕਿ ਉਪਰੋਕਤ ਕਾਰਜ ਮਿੱਥੇ ਸਮੇਂ ਵਿੱਚ ਨੇਪਰੇ ਚੜਾਏ ਜਾਣਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}