https://pagead2.googlesyndication.com/pagead/js/adsbygoogle.js?client=ca-pub-7816955143159533
ਰਾਜਰਾਜਨੀਤੀ

ਸਪੀਕਰ ਸੰਧਵਾਂ ਨੇ ਕਿਰਤੀ, ਮਿਹਨਤਕਸ਼ ਲੋਕਾਂ ਨੂੰ ਵੰਡੇ ਕੰਬਲ

ਪੰਜਾਬ ਸਰਕਾਰ ਲੋਕਾਂ ਦੀ ਸੇਵਾ ਲਈ ਵਚਨਬੱਧ-ਸੰਧਵਾਂ

ਸੁਖਜਿੰਦਰ ਸਹੋਤਾ

ਕੋਟਕਪੂਰਾ 03 ਜਨਵਰੀ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਵਿਖੇ ਨਵੇਂ ਸਾਲ ਦੀਆਂ ਖੁਸ਼ੀਆਂ ਕਿਰਤੀ ਮਿਹਨਤਕਸ਼ ਲੋਕਾਂ ਨੂੰ ਮਿਲ ਕੇ ਕੰਬਲ ਵੰਡ ਕੇ ਸਾਂਝੀਆਂ ਕੀਤੀਆਂ।

AddAdd

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਕਾਮ ਪ੍ਰਾਪਤ ਹੋਇਆ ਹੈ ਉਹ ਮਿਹਨਤਕਸ਼ ਕਿਰਤੀ ਲੋਕਾਂ ਦੀ ਬਦੌਲਤ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਵਿਚ ਲਗਾਤਾਰ ਕੰਮ ਕਰ ਰਹੀ ਹੈ। ਲੋਕਾਂ ਨੇ ਵੀ ਸਪੀਕਰ ਸੰਧਵਾਂ ਦਾ ਇਸ ਨੇਕ ਕੰਮ ਲਈ ਧੰਨਵਾਦ ਕੀਤਾ।

Add

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਗਈਆ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਬੀਤੇ ਦਿਨੀਂ 5.25 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ ਅਤੇ ਬਾਕੀ ਰਹਿੰਦੇ ਅਧੂਰੇ ਕੰਮਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ, ਚੇਅਰਮੈਨ ਆਰਾ ਮਾਰਕਿਟ ਗੁਰਮੀਤ ਸਿੰਘ, ਬੱਬੂ ਪੱਕਾ, ਸੁਖਵੰਤ ਸਿੰਘ ਪੱਕਾ ਜਿਲ੍ਹਾ ਯੂਥ ਪ੍ਰਧਾਨ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}