https://pagead2.googlesyndication.com/pagead/js/adsbygoogle.js?client=ca-pub-7816955143159533
Malwa Politicsਤਾਜਾ ਅਪਡੇਟਦੇਸ਼ਰਾਜਰਾਜਨੀਤੀ

ਸਪੀਕਰ ਸੰਧਵਾਂ ਨੇ ਪਿੰਡ ਭੈਰੋਂ ਭੱਟੀ ਵਿਖੇ ਐਸ.ਸੀ. ਧਰਮਸ਼ਾਲਾ ਦੇ ਕਮਰੇ ਦਾ ਨੀਹ ਪੱਥਰ ਰੱਖਿਆ 

Sukhjinder Sahota

ਕੋਟਕਪੂਰਾ 10 ਮਾਰਚ,

ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਬ ਪੱਖੀ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਸੰਧਵਾਂ ਨੇ ਪਿੰਡ ਭੈਰੋ ਭੱਟੀ ਵਿਖੇ ਐਸ.ਸੀ. ਧਰਮਸ਼ਾਲਾ ਦੇ ਕਮਰੇ ਦਾ ਨੀਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੇ ਲਗਪਗ 5 ਲੱਖ ਰੁਪਏ ਦੀ ਲਾਗਤ ਆਵੇਗੀ।

Add

 ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਲੋੜਾਂ ਲਈ ਗ੍ਰਾਂਟ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਆਏ ਹਫ਼ਤੇ ਇਸ ਹਲਕੇ ਲਈ ਆਪਣੇ ਅਖਤਿਆਰੀ ਕੋਟੇ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਵੀ ਦਿਲਚਸਪੀ ਨਾਲ ਇਸ ਇਲਾਕੇ ਦੀ ਨੁਹਾਰ ਬਦਲਣ ਲਈ ਕੰਮ ਕੀਤੇ ਜਾ ਰਹੇ ਹਨ।

Add

ਉਹਨਾਂ ਕਿਹਾ ਕਿ ਕਈ ਮਸਲੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਹਿੱਤ ਲਿਆ ਕੇ ਸੁਲਝਾਏ ਗਏ ਹਨ ਅਤੇ ਇਹ ਸਿਲਸਿਲਾ ਇਸੇ ਤਰੀਕੇ ਨਾਲ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕੋਟਕਪੂਰਾ ਹਲਕੇ ਵਿੱਚ ਇਸ ਤੋਂ ਪਹਿਲਾਂ ਵੀ ਲੋਕਾਂ ਲਈ ਸਮਾਜਿਕ ਸਮਾਗਮਾਂ, ਵਿਆਹਾਂ ਸ਼ਾਦੀਆਂ, ਧਾਰਮਿਕ ਇੱਕਠਾਂ ਦੇ ਉਚੇਚੇ ਪ੍ਰਬੰਧਨ ਲਈ ਧਰਮਸ਼ਾਲਾਵਾਂ ਦਾ ਨੀਹ ਪੱਥਰ ਰੱਖ ਕੇ ਕੰਮ ਮੁਕੰਮਲ ਕੀਤੇ ਗਏ ਹਨ ਅਤੇ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ।

Add

ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ, ਬੱਚਿਆਂ ਤੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}