https://pagead2.googlesyndication.com/pagead/js/adsbygoogle.js?client=ca-pub-7816955143159533
Malwa PoliticsTop 10 Newsਤਾਜਾ ਅਪਡੇਟਦੇਸ਼ਰਾਜਰਾਜਨੀਤੀ

ਲੁਧਿਆਣਾ ਦੇ ਕਿਸਾਨ ਮੇਲੇ ਦੇ ਵਿੱਚ ਪੀਆਈਯੂ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ,

News99punjab

ਲੁਧਿਆਣਾ 14 ਮਾਰਚ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਵਿੱਚ ਚੱਲ ਰਹੇ ਦੋ ਦਿਨ ਹੀ ਕਿਸਾਨ ਮੇਲੇ ਦੇ ਵਿੱਚ ਪੀਐਯੂ ਐਨਐਸਐਸ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ ।

Add

ਬੱਚਿਆਂ ਨੇ ਹੱਥਾਂ ਦੇ ਵਿੱਚ ਬੈਨਰ ਫੜ ਕੇ ਵੱਖ ਵੱਖ ਸਲੋਗਨਾਂ ਰਾਹੀ ਵਿਦਿਆਰਥੀਆਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਵੋਟ ਵੱਧ ਤੋਂ ਵੱਧ ਪਾਉਣ ਸਬੰਧੀ ਜਾਗਰੂਕ ਕੀਤਾ ਤੇ ਕਿਹਾ ਕਿ ਲੋਕਤੰਤਰ ਦੇ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਬੇਹਦ ਜਰੂਰੀ ਹੈ। ਇਹਨਾਂ ਵਿਦਿਆਰਥੀਆਂ ਦੇ ਵਿੱਚ ਜ਼ਿਆਦਾਤਰ ਅਜਿਹੇ ਵੋਟਰ ਸਨ ਜਿਨਾਂ ਨੇ ਪਹਿਲੀ ਵਾਰ ਵੋਟ ਪਾਉਣੀ ਸੀ।

Add

ਇਸ ਦੌਰਾਨ ਐਨਐਸਐਸ ਦੇ ਪ੍ਰੋਗਰਾਮ ਕੋਡੀਨੇਟਰ ਡਾਕਟਰ ਹਰਮੀਤ ਸਿੰਘ ਨੇ ਕਿਹਾ ਕਿ ਲਗਭਗ 541 ਦੇ ਕਰੀਬ ਵਿਦਿਆਰਥੀ ਹਨ ਜੋ ਕਿ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕਰ ਰਹੇ ਹਨ ਉਹਨਾਂ ਨੇ ਕਿਹਾ ਕਿ ਦੋ ਦਿਨ ਲਈ ਇਹ ਲੋਕਾਂ ਨੂੰ ਜਾਗਰੂਕ ਕਰਨਗੇ।

Add

ਉਹਨਾਂ ਨੇ ਕਿਹਾ ਕਿ ਹੱਥਾਂ ਦੇ ਵਿੱਚ ਬੈਨਰ ਫੜ ਕੇ ਲੋਕ ਜਰੂਰ ਵੇਖਦੇ ਹਨ ਅਤੇ ਵੋਟਾਂ ਪਾਉਣ ਸੰਬੰਧੀ ਵੱਧ ਤੋਂ ਵੱਧ ਪ੍ਰਫੁਲਿਤ ਹੁੰਦੇ ਹਨ ਉਥੇ ਹੀ ਵਿਦਿਆਰਥੀਆਂ ਨੇ ਵੀ ਕਿਹਾ ਕਿ ਵੋਟ ਪਾਉਣੀ ਸਾਡਾ ਜਮਹੂਰੀ ਹੱਕ ਹੈ ਅਤੇ ਇਸ ਨੂੰ ਜਰੂਰ ਵਰਤਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}