https://pagead2.googlesyndication.com/pagead/js/adsbygoogle.js?client=ca-pub-7816955143159533
Top 10 NewsMalwa Politicsਤਾਜਾ ਅਪਡੇਟਦੇਸ਼ਰਾਜਰਾਜਨੀਤੀ

ਮਜੀਠੀਆ ਦਾ ਸਲਾਹਕਾਰ ਕਮਲ ਦੇ ਫੁੱਲ ਦੀ ਖੁਸ਼ਬੋ ਦਾ ਹੋਇਆ ਮੁਰੀਦ

ਲਲਿਤ ਕੁਮਾਰ

ਅੰਮ੍ਰਿਤਸਰ 18 ਮਾਰਚ,

ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਸ਼੍ਰੀ ਰਾਕੇਸ਼ ਪਰਾਸ਼ਰ ਵੱਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਪਰਿਵਾਰ ਦਿਨ ਪ੍ਰਤੀ ਦਿਨ ਵੱਡਾ ਅਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ।

Add

 

ਉਨ੍ਹਾਂ ਕਿਹਾ ਕਿ ਐਡਵੋਕੇਟ ਪ੍ਰਸਾਰ ਜੋ ਕਿ ਅਕਾਲੀ ਦਲ ਲੀਗਲ ਸੈੱਲ ਦੇ ਆਗੂ ਅਤੇ ਪੰਜਾਬ ਬ੍ਰਾਹਮਣ ਸਭਾ ਦੇ ਮੀਤ ਪ੍ਰਧਾਨ ਵੀ ਹਨ, ਇਕ ਸਖ਼ਤ ਮਿਹਨਤੀ ਅਤੇ ਇਮਾਨਦਾਰ ਆਗੂ ਹਨ। ਉਨ੍ਹਾਂ ਦੇ ਤਜਰਬੇ ਦਾ ਭਾਜਪਾ ਪੂਰਾ ਲਾਭ ਉਠਾਏਗੀ।

Add

ਐਡਵੋਕੇਟ ਪ੍ਰਸਾਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋਏ ਹਨ। ਭਾਜਪਾ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ।

Add

ਇਸ ਮੌਕੇ ਐਡਵੋਕੇਟ ਪ੍ਰਸਾਰ ਦਾ ਭਾਜਪਾ ਵਿਚ ਆਉਣ ’ਤੇ ਸਵਾਗਤ ਕਰਨ ਵਾਲਿਆਂ ਵਿਚ ਪੰਜਾਬ ਭਾਜਪਾ ਬੁਲਾਰੇ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਕੋਰ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ, ਜਨਰਲ ਸਕੱਤਰ ਪੰਜਾਬ ਹਰਦੀਪ ਸਿੰਘ ਗਿੱਲ, ਆਲਮਬੀਰ ਸਿੰਘ ਸੰਧੂ, ਸ਼ੈਟੀ, ਐਡਵੋਕੇਟ ਲਖਵਿੰਦਰ ਸਿੰਘ ਪਟਿਆਲਾ, ਐਡਵੋਕੇਟ ਸਰਤਾਜ ਸਿੰਘ, ਐਡਵੋਕੇਟ ਪ੍ਰਮਿੰਦਰਜੀਤ ਤੇ ਰਾਜਪਾਲ ਚੌਹਾਨ ਵੀ ਸ਼ਾਮਿਲ ਹਨ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}