https://pagead2.googlesyndication.com/pagead/js/adsbygoogle.js?client=ca-pub-7816955143159533
ਅਪਰਾਧMalwa PoliticsTop 10 Newsਤਾਜਾ ਅਪਡੇਟਦੇਸ਼ਰਾਜਰਾਜਨੀਤੀ

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਲਲਿਤ ਕੁਮਾਰ
ਅੰਮ੍ਰਿਤਸਰ, 21 ਮਾਰਚ,
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Add

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

Add

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

Add

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Add

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}