https://pagead2.googlesyndication.com/pagead/js/adsbygoogle.js?client=ca-pub-7816955143159533
Malwa PoliticsTop 10 Newsਅੰਤਰਰਾਸ਼ਟਰੀਅਪਰਾਧਤਾਜਾ ਅਪਡੇਟਦੇਸ਼ਰਾਜਰਾਜਨੀਤੀਵਾਇਰਲ ਵੀਡੀਓਜ਼

ਸ਼ਰਾਬ ਘੁਟਾਲੇ ਵਿਚ AAP ਸੁਪਰੀਮੋ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ

ਸੁਖਜਿੰਦਰ ਸਹੋਤਾ

ਨਵੀਂ ਦਿੱਲੀ, 21 ਮਾਰਚ,

ਦਿੱਲੀ ਦੇ ਮੁੱਖ ਮੰਤਰੀ ਅਤੇ ਆਂਮ ਆਦਮੀਂ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੂੰ ED ਵਲੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਕਰਯੋਗ ਹੈ ਕਿ ED ਵਲੋਂ ਵਾਰ ਵਾਰ ਪੁੱਛਗਿੱਛ ਲਈ ਬੁਲਾਏ ਜਾਣ ਤੇ ਵੀ ਅਰਵਿੰਦ ਕੇਜਰੀਵਾਲ ED ਸਾਹਮਣੇ ਪੇਸ਼ ਨਹੀਂ ਸਨ ਹੋਏ ਅਤੇ ED ਵਲੋਂ ਬਾਰ ਬਾਰ ਬੁਲਾਏ ਜਾਣ ਨੂੰ ਲੈ ਕੇ ਉਹਨਾਂ ਵਲੋਂ ਮਾਨਯੋਗ ਅਦਾਲਤ ਦਾ ਸਹਾਰਾ ਲਿਆ ਗਿਆ ਸੀ ।

Ad

ਪਰ ਮਾਨਯੋਗ ਅਦਾਲਤ ਵਲੋਂ ਵੀ ਅਰਵਿੰਦ ਕੇਜਰੀਵਾਲ ਨੂੰ ਕੋਈ ਰਾਹਤ ਨਾ ਦਿੱਤੀ ਗਈ ਤਾਂ ਦੇਰ ਸ਼ਾਮ ED ਦੀ ਟੀਮ ਪੁੱਛਗਿੱਛ ਲਈ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਪਹੁੰਚੀ।ਸੂਤਰਾਂ ਮੁਤਾਬਿਕ ਕਰੀਬ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ED ਦੀ ਟੀਮ ਅਰਵਿੰਦ ਕੇਜਰੀਵਾਲ ਨੂੰ ਆਪਣੇ ਨਾਲ ED ਹੈਡਕੁਆਰਟਰ ਲੈ ਗਏ।

Ad

ਦੱਸਿਆ ਜਾ ਰਿਹਾ ਕਿ ED ਵਲੋਂ ਕਥਿਤ ਸ਼ਰਾਬ ਘੁਟਾਲੇ ਵਿਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਦੇ ਸਮਰਥਕਾਂ ਵਲੋਂ ਕੇਂਦਰ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ।

Ad

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਪ੍ਰਿਯੰਕਾ ਗਾਂਧੀ ਵਡੇਰਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਹਨਾਂ ਨੇ ਆਪਣੇ x ਅਕਾਉਂਟ ਤੇ ਪੋਸਟ ਪਾ ਕੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ਦਾ ਘਾਣ ਕਿਹਾ ਗਿਆ ਹੈ।

Ad

ਦੂਸਰੇ ਪਾਸੇ ਪੰਜਾਬ ਵਿਚ ਵੀ ਕਈ ਕਾਂਗਰਸੀ ਅਤੇ ਆਂਮ ਆਦਮੀਂ ਪਾਰਟੀ ਦੇ ਵੱਡੇ ਲੀਡਰਾਂ ਦੇ ਬਿਆਨ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਉਹਨਾਂ ਵਲੋਂ ED ਦੀ ਇਸ ਕਾਰਵਾਈ ਤੇ ਨਿਰਾਸ਼ਾ ਪ੍ਰਗਟਾਈ ਗਈ ਹੈ। ਅੱਜ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਆਂਮ ਆਦਮੀਂ ਪਾਰਟੀ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡਾ ਇਕੱਠ ਰੱਖਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}