https://pagead2.googlesyndication.com/pagead/js/adsbygoogle.js?client=ca-pub-7816955143159533
Malwa PoliticsTop 10 Newsਤਾਜਾ ਅਪਡੇਟਦੇਸ਼ਰਾਜਰਾਜਨੀਤੀ

ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ, ਫਰੀਦਕੋਟ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

ਐਮਐਲਏ ਸੇਖੋ ਨੇ ਖੂਨ ਦਾਨ ਕਰਕੇ ਹੋਰਾਂ ਨੂੰ ਕੀਤਾ ਪ੍ਰੇਰਿਤ

ਸੁਖਜਿੰਦਰ ਸਹੋਤਾ,

ਫਰੀਦਕੋਟ 23 ਮਾਰਚ
ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ, ਫਰੀਦਕੋਟ ਵੱਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਿਸ ਵਿੱਚ ਐਮਐਲਏ ਸ. ਗੁਰਦਿੱਤ ਸਿੰਘ ਸੇਖੋਂ ਨੇ ਖੁਦ ਵੀ ਖੂਨ ਦਾਨ ਕੀਤਾ ਅਤੇ ਹੋਰਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕੀਤਾ।

Add

ਉਹਨਾਂ ਕਿਹਾ ਕਿ ਖੂਨਦਾਨ ਮਹਾਦਾਨ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ।

Add

ਉਨ੍ਹਾਂ ਦੱਸਿਆ ਕਿ ਹਰ ਸਿਹਤਮੰਦ ਵਿਅਕਤੀ/ਮਹਿਲਾ 90 ਦਿਨਾਂ ਬਾਅਦ ਖੂਨਦਾਨ ਕਰ ਸਕਦੇ ਹਨ।ਉਨ੍ਹਾਂ ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ, ਵੱਲੋਂ ਲਗਾਏ ਖੂਨਦਾਨ ਕੈਂਪ ਦੀ ਸ਼ਲਾਘਾ ਕਰਦੇ ਕਿਹਾ ਕਿ ਅਜਿਹੇ ਕੈਂਪ ਲਗਾਉਣਾ ਬਹੁਤ ਹੀ ਵਧੀਆ ਉਪਰਾਲਾ ਹੈ। ਉਹਨਾਂ ਕਿਹਾ ਕਿ ਹੋਰਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਲੋੜਵੰਦਾਂ ਦੀ ਜਾਨ ਬਚਾਈ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}