https://pagead2.googlesyndication.com/pagead/js/adsbygoogle.js?client=ca-pub-7816955143159533
Malwa PoliticsTop 10 Newsਤਾਜਾ ਅਪਡੇਟਦੇਸ਼ਰਾਜਰਾਜਨੀਤੀ

ਔਰਤਾਂ ਨੂੰ ਕਥਿਤ ਬਲੈਕਮੇਲ ਕਰਨ ਵਾਲਾ ਪੱਤਰਕਾਰ ਪੁਲਿਸ ਨੇ ਦਬੋਚਿਆ

ਗੌਰਵ ਬਾਸੀ,

ਜਲੰਧਰ 25 ਮਾਰਚ,

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੱਤਰਕਾਰ ਦਾ ਰੂਪ ਧਾਰ ਕੇ ਮਾਨਹਾਨੀ ਅਤੇ ਪੈਸੇ ਵਸੂਲਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵੱਡੀ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਥਾਣਾ ਡਿਵੀਜ਼ਨ ਨੰਬਰ 7 ਨੂੰ ਸਮਾਜ ਸੇਵੀ ਸੁਰੂਚੀ ਕੱਕੜ ਵੱਲੋਂ ਸ਼ਿਕਾਇਤ ਮਿਲੀ ਸੀ।

ਇਸ਼ਤਿਹਾਰ

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਸ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਸੰਦੀਪ ਵਧਵਾ, ਜੋ ਕਿ ਆਪਣੇ ਆਪ ਨੂੰ ਇੱਕ ਪੱਤਰਕਾਰ ਦਸ ਰਿਹਾ ਹੈ, ਨੇ ਉਸ ਤੋਂ 1 ਲੱਖ ਰੁਪਏ ਦੀ ਮੰਗ ਕੀਤੀ ਸੀ।

ਇਸ਼ਤਿਹਾਰ

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੁਰੂਚੀ ਕੱਕੜ ਨੇ ਸ਼ਿਕਾਇਤ ਕੀਤੀ ਸੀ ਕਿ ਵਾਧਵਾ ਨੇ ਪੈਸੇ ਦੇਣ ਤੋ ਇਨਕਾਰ ਕਰਨ ‘ਦੀ ਸੂਰਤ ਵਿਚ ਅਖਬਾਰ ਵਿਚ ਉਸ ਨੂੰ ਬਦਨਾਮ ਕਰਨ ਦੀ ਧਮਕੀ ਦਿੱਤੀ ਸੀ।ਸਵਪਨ ਸ਼ਰਮਾ ਨੇ ਕਿਹਾ ਕਿ ਵਾਧਵਾ ਨੇ ਦੋ ਮਹੀਨਿਆਂ ਵਿੱਚ ਉਸ ਤੋਂ 50,000 ਰੁਪਏ ਦੀ ਜਬਰੀ ਵਸੂਲੀ ਕੀਤੀ ਅਤੇ ਬਿਨਾਂ ਸਹਿਮਤੀ ਦੇ ਉਸ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ।

ਇਸ਼ਤਿਹਾਰ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਡਿਵੀਜ਼ਨ 7 ਜਲੰਧਰ ਵਿਖੇ ਐਫਆਈਆਰ ਨੰਬਰ 34 ਮਿਤੀ 23-03-2024 ਵਿਚ ਆਈ.ਪੀ.ਸੀ. ਦੀ ਧਾਰਾ 384,500, 506 ਅਧੀਨ ਦਰਜ ਕੀਤੀ । ਇਸ ਤੋਂ ਬਾਅਦ, ਉਨ੍ਹਾਂ ਦੱਸਿਆ ਕਿ ਸੰਦੀਪ ਵਧਵਾ ਪੁੱਤਰ ਸ਼੍ਰੀ ਰਾਮ ਚੰਦ ਵਾਸੀ ਥਾਣਾ ਨੰਬਰ 385 ਬੈਂਕ ਇਨਕਲੇਵ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਸਵਪਨ ਸ਼ਰਮਾ ਨੇ ਕਿਹਾ ਕਿ ਵਾਧਵਾ ਵਿਰੁੱਧ ਇੱਕ ਹੋਰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਉਸ ਨੇ ਸ਼ਿਕਾਇਤਕਰਤਾ ਨੂੰ ਪੈਸੇ ਨਾ ਦੇਣ ਦੀ ਸੂਰਤ ਵਿੱਚ ਨੁਕਸਾਨ ਪਹੁੰਚਾਉਣ ਦੀ ਧਮਕੀ ਦੇਣ ਦਾ ਦੋਸ਼ ਲਗਾਇਆ ਸੀ, ਜਿਸ ਦੇ ਨਤੀਜੇ ਵਜੋਂ ਕੇਸ ਵਿੱਚ ਧਾਰਾ 386/387 ਆਈਪੀਸੀ ਜੋੜ ਦਿੱਤੀ ਗਈ ਸੀ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}