https://pagead2.googlesyndication.com/pagead/js/adsbygoogle.js?client=ca-pub-7816955143159533
Malwa PoliticsTop 10 Newsਅਪਰਾਧਤਾਜਾ ਅਪਡੇਟਦੇਸ਼ਰਾਜਰਾਜਨੀਤੀ

20 ਸਾਲ ਪਹਿਲਾਂ ਜੇਲ੍ਹ ਤੋਂ ਛੁੱਟੀ ਆਇਆ ਕੈਦੀ ਜੰਮੂ ਤੋਂ ਗ੍ਰਿਫਤਾਰ,

ਜਲੰਧਰ ਪੁਲਿਸ ਨੇ 20 ਸਾਲ ਦੀ ਮੁਸ਼ੱਕਤ ਤੋਂ ਬਾਅਦ ਭਗੌੜਾ ਕੈਦੀ ਆਇਆ ਕਾਬੂ

ਗੌਰਵ ਬਾਸੀ

ਜਲੰਧਰ, 26 ਮਾਰਚ

ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਹਿਮ ਸਫਲਤਾ ਹਾਸਲ ਕਰਦੇ ਹੋਏ ਇੱਕ ਪੈਰੋਲ ਜੰਪਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਪਿਛਲੇ ਦੋ ਦਹਾਕਿਆਂ ਤੋਂ ਭਗੌੜਾ ਸੀ।

ਇਸ਼ਤਿਹਾਰ

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਭੁਪਿੰਦਰ ਲਾਲ ਪੁੱਤਰ ਰਾਮ ਲਾਲ ਵਾਸੀ ਪਿੰਡ ਲਖਨਪਾਲ ਥਾਣਾ ਸਦਰ ਜਲੰਧਰ ਦੇ ਖਿਲਾਫ ਥਾਣਾ ਸਿਟੀ ਫਗਵਾੜਾ ਕਪੂਰਥਲਾ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 15 ਤਹਿਤ ਮੁਕੱਦਮਾ 36/01 ਦਰਜ ਕੀਤਾ ਗਿਆ ਸੀ। ਉਸ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਆਪਣੀ ਸਜ਼ਾ ਭੁਗਤਣ ਦੌਰਾਨ, ਉਸ ਨੂੰ ਪੈਰੋਲ ਦੀ ਛੁੱਟੀ ਦਿੱਤੀ ਗਈ ਸੀ ਅਤੇ ਚਾਰ ਹਫ਼ਤਿਆਂ ਦੀ ਮਿਆਦ ਤੋਂ ਬਾਅਦ 4 ਅਗਸਤ, 2005 ਨੂੰ ਜੇਲ੍ਹ ਵਾਪਸ ਆਉਣਾ ਸੀ।

ਇਸ਼ਤਿਹਾਰ

ਪਰ ਉਹਨਾਂ ਕਿਹਾ ਕਿ ਭੁਪਿੰਦਰ ਲਾਲ ਵਾਪਸ ਆਉਣ ਵਿੱਚ ਅਸਫਲ ਰਿਹਾ, ਜਿਸ ਨਾਲ ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਟੈਂਪਰੇਰੀ ਰੀਲੀਜ਼ ਐਕਟ ਦੇ ਤਹਿਤ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਭੁਪਿੰਦਰ ਲਾਲ ਕਰੀਬ ਦੋ ਦਹਾਕਿਆਂ ਤੋਂ ਭਗੌੜਾ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਥਾਣਾ ਸਦਰ ਜਲੰਧਰ ਦੀ ਪੁਲਿਸ ਪਾਰਟੀ ਨੇ ਭੁਪਿੰਦਰ ਲਾਲ ਦਾ ਪੂਰੀ ਤਨਦੇਹੀ ਨਾਲ ਪਿੱਛਾ ਕੀਤਾ, ਆਖਰਕਾਰ ਉਸਨੂੰ 25 ਮਾਰਚ, 2024 ਨੂੰ ਪਿੰਡ ਲੰਗੋਟ ਚੱਕ ਦਰਾਵ ਖਾਂ ਥਾਣਾ ਸਦਰ ਕਠੂਆ, ਯੂਟੀ ਜੰਮੂ ਅਤੇ ਕਸ਼ਮੀਰ ਤੋਂ ਗ੍ਰਿਫਤਾਰ ਕਰ ਲਿਆ।

ਇਸ਼ਤਿਹਾਰ

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਉਸ ਦੀ 20 ਸਾਲਾਂ ਦੀ ਗੈਰਹਾਜ਼ਰੀ ਸਬੰਧੀ ਵੇਰਵਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਐਫਆਈਆਰ 136 ਮਿਤੀ 02-09-2021 ਨੂੰ 8(2) ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਟੈਂਪਰੇਰੀ ਰੀਲੀਜ਼ ਐਕਟ ਥਾਣਾ ਸਦਰ ਜਲੰਧਰ ਵਿਖੇ ਦਰਜ ਕੀਤੀ ਗਈ ਹੈ।

ਇਸ਼ਤਿਹਾਰ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਜਲੰਧਰ ਅਤੇ ਕਪੂਰਥਲਾ ਦੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਪੰਜ ਐਫਆਈਆਰ ਦਰਜ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}