https://pagead2.googlesyndication.com/pagead/js/adsbygoogle.js?client=ca-pub-7816955143159533
Top 10 NewsMalwa Politics

ਫ਼ਰੀਦਕੋਟ ਹਲਕੇ ਲਈ ਹੁਣ ਤੱਕ 6 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਕੀਤੇ ਗਏ ਦਾਖਲ

ਤੀਸਰੇ ਤਿੰਨ ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ

Sukhjinder Sahota

ਫ਼ਰੀਦਕੋਟ 09 ਮਈ,

ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਤਿੰਨ ਉਮੀਦਵਾਰਾਂ ਹੰਸ ਰਾਜ ਹੰਸ ਭਾਰਤੀ ਜਨਤਾ ਪਾਰਟੀ, ਰੁਪਿੰਦਰ ਸਿੰਘ ਨੈਸ਼ਨਲਿਸਟ ਜਸਟਿਸ ਪਾਰਟੀ ਅਤੇ ਗੁਰਚਰਨ ਸਿੰਘ ਸੀ.ਪੀ.ਆਈ ਵਲੋਂ ਨਾਮਜ਼ਦਗੀ ਪੱਤਰ ਹੋਏ ਦਾਖ਼ਲ ਕੀਤੇ ਗਏ।

Add

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 6 ਉਮੀਦਵਾਰਾਂ ਵਲੋਂ ਹੀ ਕਾਗਜ਼ ਦਾਖ਼ਲ ਕੀਤੇ ਗਏ ਹਨ। ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ’ਤੇ 90 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ।

Add

ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖ਼ਰਚੇ ਦਾ ਖ਼ਰਚਾ ਰਜਿਸਟਰ ਵਿਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੈ, ਇਸ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

Add
ਉਨ੍ਹਾਂ ਦੱਸਿਆ ਕਿ 7 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।

Add

ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਨਹੀਂ ਆਉਂਦੀ, ਇਸ ਲਈ 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ।

Add

ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}