https://pagead2.googlesyndication.com/pagead/js/adsbygoogle.js?client=ca-pub-7816955143159533
Malwa PoliticsTop 10 Newsਤਾਜਾ ਅਪਡੇਟਰਾਜਰਾਜਨੀਤੀ

ਜਲੰਧਰ ਪੱਛਮੀ ਉਪ ਚੋਣ ਲਈ 23 ਉਮੀਦਵਾਰਾਂ ਵਲੋਂ 35 ਨਾਮਜ਼ਦਗੀਆਂ

24 ਜੂਨ ਨੂੰ ਹੋਵੇਗੀ ਪੜਤਾਲ , 26 ਜੂਨ ਤੱਕ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਿਸ

ਸੁਖਜਿੰਦਰ ਸਹੋਤਾ

ਜਲੰਧਰ, 21 ਜੂਨ,

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਾਸਤੇ ਕੁੱਲ 23 ਉਮੀਦਵਾਰਾਂ ਵੱਲੋਂ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ । ਅੱਜ ਆਖ਼ਰੀ ਦਿਨ 14 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਗਏ , ਜਿਨ੍ਹਾਂ ਵਿੱਚੋਂ 4 ਉਮੀਦਵਾਰਾਂ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ । ਬੀਤੇ ਕੱਲ੍ਹ ਤੱਕ 9 ਉਮੀਦਵਾਰਾਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ।

Add

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ, ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਅਤੇ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ।

Add
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਲਵਿੰਦਰ ਕੁਮਾਰ, ਅਜੇ, ਵਰੁਣ ਕਲੇਰ , ਅਮਿਤ ਕੁਮਾਰ, ਆਰਤੀ, ਦੀਪਕ ਭਗਤ, ਮਹਿੰਦਰਪਾਲ ਵਲੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ ਹਨ।

Add

ਇਸ ਤੋਂ ਇਲਾਵਾ ਅਤੁਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ , ਕਰਨ ਸੁਮਨ ਕਵਰਿੰਗ ਕਾਂਗਰਸ ਪਾਰਟੀ , ਪਰਮਜੀਤ ਮੱਲ੍ਹ ਬਹੁਜਨ ਸਮਾਜ ਪਾਰਟੀ ਕਵਰਿੰਗ ਉਮੀਦਵਾਰ , ਅੰਜੂ ਅਗਰਵਾਲ ਕਵਰਿੰਗ ਉਮੀਦਵਾਰ ਭਾਰਤੀ ਜਨਤਾ ਪਾਰਟੀ ਨੇ ਕਾਗਜ ਦਾਖਲ ਕੀਤੇ ।

Add

ਉਨ੍ਹਾਂ ਦੱਸਿਆ ਕਿ ਹੁਣ ਤੱਕ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਤੇ 26 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਿਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਉਪ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}