https://pagead2.googlesyndication.com/pagead/js/adsbygoogle.js?client=ca-pub-7816955143159533
Top 10 NewsMalwa Politicsਤਾਜਾ ਅਪਡੇਟਦੇਸ਼ਰਾਜਰਾਜਨੀਤੀ

ਪਿੰਡ ਖਾਰਾ ਵਿਖੇ ਸਪੀਕਰ ਸੰਧਵਾਂ ਤੇ ਡੀ.ਸੀ. ਫਰੀਦਕੋਟ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾ

ਸੁਖਜਿੰਦਰ ਸਹੋਤਾ

ਕੋਟਕਪੂਰਾ 28 ਜੂਨ,

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਖਾਰਾ ਵਿਖੇ ਤੀਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਪਿੰਡ ਅਤੇ ਆਸ ਪਾਸ ਦੇ 3 ਹੋਰ ਪਿੰਡਾਂ ਦੇ ਕਈ ਸਾਂਝੇ ਅਤੇ ਨਿੱਜੀ ਮਸਲੇ ਹੱਲ ਕੀਤੇ।

Add

ਖਾਰਾ ਤੋਂ ਇਲਾਵਾ ਵਾੜਾਦਰਾਕਾ, ਮੌੜ ਅਤੇ ਠਾੜ੍ਹ ਪਿੰਡਾਂ ਦੇ ਲੋਕਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦਾ ਫਾਇਦਾ ਚੱਕਿਆ। ਇਨ੍ਹਾਂ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਆਮ ਵਸਨੀਕਾਂ ਤੋਂ ਇਲਾਵਾ ਪੰਚਾਇਤਾਂ ਅਤੇ ਸਰਪੰਚਾਂ ਨੇ ਵੀ ਕੈਂਪ ਵਿੱਚ ਸ਼ਮੂਲੀਅਤ ਕੀਤੀ।

Add

ਲੋਕਾਂ ਦੀ ਖੱਜਲ ਖੁਆਰੀ ਘਟਾਉਣ ਦੀ ਇਸ ਮੁਹਿੰਮ ਦੀ ਸਲਾਘਾ ਕਰਦਿਆਂ ਲੋਕਾਂ ਨੇ ਮੁੱਢਲੀਆਂ ਸਹੂਲਤਾਂ, ਨਿੱਜੀ ਦਰਖਾਸਤਾਂ, ਜਮੀਨਾਂ ਦੇ ਝਗੜੇ, ਥਾਣਿਆਂ ਦੇ ਰੌਲੇ, ਨੋਜਵਾਨਾਂ ਲਈ ਖੇਡਾਂ ਦੀ ਮੰਗ ਅਤੇ ਮੁੱਖ ਤੌਰ ਤੇ ਲੋਕਾਂ ਵੱਲੋਂ ਬਿਜਲੀ ਦੀਆਂ ਤਾਰਾਂ ਅਤੇ ਬਿਜਲੀ ਮੀਟਰ ਨਾਲ ਸਬੰਧਤ ਮਸਲੇ ਸਪੀਕਰ ਵਿਧਾਨ ਸਭਾ ਅਤੇ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦੇ।

Add

ਸਪੀਕਰ ਸੰਧਵਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਵੱਲੋਂ ਇਸ ਪਿੰਡ ਪਹੁੰਚ ਕੇ ਤੜਕਸਾਰ ਹੀ ਕਾਊਂਟਰ ਲਗਾ ਕੇ ਲੋਕਾਂ ਦੀਆਂ ਦਰਖਾਸਤਾਂ ਤੇ ਨਿੱਜੀ ਤੌਰ ਤੇ ਦਿਲਚਸਪੀ ਲੈ ਕੇ ਤੱਸਲੀਬਖਸ਼ ਨਿਪਟਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਅਤੇ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਗਰਮੀ ਦੀ ਪ੍ਰਵਾਹ ਕੀਤੇ ਬਿਨ੍ਹਾਂ ਹਰ ਪਹੁੰਚਣ ਵਾਲੇ ਫਰਿਆਦੀ ਦੀ ਤਸੱਲੀਬਖਸ਼ ਸੁਣਵਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਜਿਆਦਾਤਰ ਦਰਖਾਸਤਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਹਿ ਗਈਆਂ ਅਰਜੀਆਂ ਤੇ ਵੀ ਡਿਪਟੀ ਕਮਿਸ਼ਨਰ ਨੇ ਨੋਟਿੰਗ ਲਗਾ ਕੇ ਸਬੰਧਤ ਮਹਿਕਮੇ ਨੂੰ ਪਹਿਲ ਦੇ ਅਧਾਰ ਤੇ ਨਬੇੜਣ ਲਈ ਲਿੱਖ ਦਿੱਤਾ ਗਿਆ ਹੈ।

Add

ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 148 ਸ਼ਿਕਾਇਤਾਂ ਪ੍ਰਾਪਤ ਹੋਈਆਂ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨਾਲ ਸਬੰਧਤ 20 ਵਿੱਚੋਂ 20 ਅਰਜੀਆਂ, ਸਿਹਤ ਵਿਭਾਗ ਦੀਆਂ 5 ਵਿੱਚੋਂ 4 ਅਰਜੀਆਂ, ਲੇਬਰ ਵਿਭਾਗ ਦੀਆਂ 17 ਵਿੱਚੋਂ 17 ਅਰਜੀਆਂ, ਸਮਾਜਿਕ ਸੁਰਖਿਆਂ ਤੇ ਨਿਆਂਕਾਰਤਾ ਵਿਭਾਗ ਦੀਆਂ 8 ਵਿੱਚੋਂ 8 ਅਰਜੀਆਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਹਿੰਦੀਆਂ ਅਰਜੀਆਂ ਤੇ ਵੀ ਕਾਰਵਾਈ ਕਰਕੇ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}