https://pagead2.googlesyndication.com/pagead/js/adsbygoogle.js?client=ca-pub-7816955143159533
Top 10 Newsਤਾਜਾ ਅਪਡੇਟਰਾਜਰਾਜਨੀਤੀ

ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ

ਸੁਖਜਿੰਦਰ ਸਹੋਤਾ

ਪਟਿਆਲਾ, 30 ਅਗਸਤ:
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਪੈਂਦੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।

Add

ਉਨ੍ਹਾਂ ਦੱਸਿਆ ਕਿ ਵੇਅਰ ਹਾਊਸ ਮੈਨੇਜਰ ਦੀਆਂ 23 ਅਸਾਮੀਆਂ ਲਈ ਕੁੱਲ 284 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ www.ppsc.gov.in ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ।

Add

ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ।

Add

ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।

Add

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}