ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ਾ
ਸੁਖਜਿੰਦਰ ਸਹੋਤਾ
ਚੰਡੀਗੜ੍ਹ 18 ਦਸੰਬਰ:
ਕਰੀਬ 2 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਮਨਿਸਟਰੀਅਲ ਮੁਲਾਜਮਾਂ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈ ਲਈ।
ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿਚ ਮੁਲਾਜਮਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜਮਾਂ ਨੂੰ ਉਹਨਾਂ ਦੀਆਂ ਵਾਜਿਬ ਮੰਗਾਂ ਕਾਨੂੰਨੀ ਦਾਇਰੇ ਤਹਿਤ ਵਿਚਾਰਨ ਦਾ ਭਰੋਸਾ ਦਿੱਤਾ ਗਿਆ।
Add
ਇਸੇ ਦੌਰਾਨ ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ, ਜਿਸ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ।